top of page
Writer's pictureYasarim El

vishvaas ke bina use prasann karana asambhav hai:| without faith it is impossible to please him:





ਇਬਰਾਨੀਆਂ ਨੂੰ 11 ; 6 ਅਤੇ ਨਿਹਚਾ ਬਾਝੋਂ ਉਹ ਦੇ ਮਨ ਨੂੰ ਭਾਉਣਾ ਅਣਹੋਣਾ ਹੈ ਕਿਉਂਕਿ ਜਿਹੜਾ ਪਰਮੇਸ਼ੁਰ ਦੀ ਵੱਲ ਆਉਂਦਾ ਹੈ, ਉਹ ਨੂੰ ਪਰਤੀਤ ਕਰਨੀ ਚਾਹੀਦੀ ਹੈ ਭਈ ਉਹ ਹੈ, ਨਾਲੇ ਇਹ ਭਈ ਉਹ ਆਪਣਿਆਂ ਤਾਲਿਬਾਂ ਦਾ ਫਲ-ਦਾਤਾ ਹੈ Hun nehcha karna ya nehcha vich musa de de das hukama nu manana ya musa de dus hukma di palna karni nhi hai ਇਬਰਾਨੀਆਂ ਨੂੰ 7 ; 19 ਕਿਉਂਕਿ ਸ਼ਰਾ ਨੇ ਕੁਝ ਭੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸਾ ਰੱਖੀ ਪਈ ਹੈ ਜਿਹ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਅੱਪੜਦੇ ਹਾਂ ਗਲਾਤੀਆਂ ਨੂੰ 3 ; 12 ਅਤੇ ਸ਼ਰਾ ਨੂੰ ਨਿਹਚਾ ਨਾਲ ਕੁਝ ਵਾਸਤਾ ਨਹੀਂ ਸਗੋਂ ਜਿਹ ਨੇ ਓਹਨਾਂ ਹੁਕਮਾਂ ਦੀ ਪਾਲਨਾ ਕੀਤੀ ਸੋ ਓਹਨਾਂ ਤੋਂ ਜੀਉਂਦਾ ਰਹੇਗਾ 13ਮਸੀਹ ਨੇ ਸਾਨੂੰ ਮੁੱਲ ਲੈ ਕੇ ਸ਼ਰਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਭਈ ਸਰਾਪੀ ਹੈ ਹਰੇਕ ਜਿਹੜਾ ਰੁੱਖ ਉੱਤੇ ਟੰਗਿਆ ਹੋਇਆ ਹੈ 14ਭਈ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਆਤਮਾ ਦੇ ਬਚਨ ਨੂੰ ਨਿਹਚਾ ਦੇ ਰਾਹੀਂ ਪਰਾਪਤ ਕਰੀਏ।। 15ਹੇ ਭਰਾਵੋ, ਮੈਂ ਮਨੁੱਖ ਵਾਂਙੁ ਬੋਲਦਾ ਹਾਂ — ਭਾਵੇਂ ਮਨੁੱਖ ਦਾ ਵਸੀਅਤ ਨਾਮਾ ਹੀ ਹੋਵੇ ਪਰ ਜਾਂ ਉਹ ਪੱਕਾ ਹੋ ਗਿਆ ਤਾਂ ਕੋਈ ਉਸ ਵਿੱਚ ਨਾ ਭੰਗ ਪਾਉਂਦਾ ਨਾ ਵਾਧਾ ਕਰਦਾ ਹੈ 16ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਬਚਨ ਦਿੱਤੇ ਗਏ ਸਨ। ਉਹ ਨਹੀਂ ਕਹਿੰਦਾ, “ਅੰਸਾਂ ਨੂੰ”, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ “ਤੇਰੀ ਅੰਸ ਨੂੰ”, ਸੋ ਉਹ ਮਸੀਹ ਹੈ 17ਹੁਣ ਮੈਂ ਇਹ ਆਖਦਾ ਹਾਂ ਭਈ ਉਸ ਨੇਮ ਨੂੰ ਜੋ ਪਰਮੇਸ਼ੁਰ ਨੇ ਅੱਗੇ ਹੀ ਬੰਨ੍ਹਿਆ ਹੈ ਸੋ ਸ਼ਰਾ ਜਿਹੜੀ ਉਸ ਤੋਂ ਚਾਰ ਸੌ ਤੀਹਾਂ ਵਰਿਹਾਂ ਦੇ ਪਿੱਛੋਂ ਆਈ ਉਸ ਨੂੰ ਅਕਾਰਥ ਨਹੀਂ ਕਰਦੀ ਭਈ ਉਹ ਬਚਨ ਅਵਿਰਥਾ ਹੋ ਜਾਵੇ 18ਕਿਉਂਕਿ ਜੇ ਅਧਕਾਰ ਸ਼ਰਾ ਤੋਂ ਹੁੰਦਾ ਤਾਂ ਫੇਰ ਬਚਨ ਤੋਂ ਨਹੀਂ, ਪਰੰਤੂ ਪਰਮੇਸ਼ੁਰ ਨੇ ਅਬਰਾਹਾਮ ਲਈ ਉਹ ਨੂੰ ਬਚਨ ਦੇ ਰਾਹੀਂ ਦਾਨ ਕੀਤਾ ਹੈ 19ਫੇਰ ਸ਼ਰਾ ਕੀ ਹੈ? ਉਹ ਅਪਰਾਧਾਂ ਦੇ ਕਾਰਨ ਨਾਲ ਰਲਾਈ ਗਈ ਕਿ ਜਿੰਨਾ ਚਿਰ ਉਹ ਅੰਸ ਜਿਹ ਨੂੰ ਬਚਨ ਦਿੱਤਾ ਹੋਇਆ ਹੈ ਨਾ ਆਵੇ ਉਹ ਬਣੀ ਰਹੇ ਅਤੇ ਉਹ ਦੂਤਾਂ ਦੇ ਰਾਹੀਂ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ 20ਹੁਣ ਵਿਚੋਲਾ ਇਕ ਦਾ ਨਹੀਂ ਹੁੰਦਾ ਪਰੰਤੂ ਪਰਮੇਸ਼ੁਰ ਇੱਕੋ ਹੈ 21ਫੇਰ ਭਲਾ, ਸ਼ਰਾ ਪਰਮੇਸ਼ੁਰ ਦਿਆਂ ਬਚਨਾਂ ਦੇ ਵਿਰੁੱਧ ਹੈ? ਕਦੇ ਨਹੀਂ ਕਿਉਂਕਿ ਜੇਕਰ ਅਜਿਹੀ ਸ਼ਰਾ ਦਿੱਤੀ ਹੋਈ ਹੁੰਦੀ ਜਿਹੜੀ ਜੀਵਨ ਦੇ ਸੱਕਦੀ ਤਾਂ ਧਰਮ ਸੱਚੀ ਮੁੱਚੀ ਸ਼ਰਾ ਤੋਂ ਪਰਾਪਤ ਹੁੰਦਾ 22ਪਰ ਧਰਮ ਪੁਸਤਕ ਨੇ ਸਭਨਾਂ ਨੂੰ ਪਾਪ ਦੇ ਹੇਠਾਂ ਬੰਦ ਕਰ ਛੱਡਿਆ ਭਈ ਉਹ ਬਚਨ ਜਿਹੜਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਮਿਲਦਾ ਹੈ ਨਿਹਚਾ ਕਰਨ ਵਾਲਿਆਂ ਨੂੰ ਦਿੱਤਾ ਜਾਵੇ।। 23ਪਰ ਨਿਹਚਾ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਨਿਹਚਾ ਦੇ ਲਈ ਜਿਹੜੀ ਪਰਗਟ ਹੋਣੀ ਸੀ ਸ਼ਰਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸਾਂ 24ਸੋ ਸ਼ਰਾ ਮਸੀਹ ਦੇ ਆਉਣ ਤੀਕੁਰ ਸਾਡੇ ਲਈ ਨਿਗਾਹਬਾਨ ਬਣੀ ਭਈ ਅਸੀਂ ਨਿਹਚਾ ਨਾਲ ਧਰਮੀ ਠਹਿਰਾਏ ਜਾਈਏ 25ਪਰ ਹੁਣ ਨਿਹਚਾ ਜੋ ਆਈ ਅਸੀਂ ਅਗਾਹਾਂ ਨੂੰ ਨਿਗਾਹਬਾਨ ਦੇ ਮਤਹਿਤ ਨਹੀਂ ਹਾਂ 26ਕਿਉਂ ਜੋ ਮਸੀਹ ਯਿਸੂ ਉੱਤੇ ਨਿਹਚਾ ਕਰਨ ਕਰਕੇ ਤੁਸੀਂ ਸੱਭੇ ਪਰਮੇਸ਼ੁਰ ਦੇ ਪੁਤ੍ਰ ਹੋ 27ਕਿਉਂ ਜੋ ਤੁਸਾਂ ਜਿਨਿੰਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਮਸੀਹ ਨੂੰ ਪਹਿਨ ਲਿਆ 28ਨਾ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਹੋ ਸੱਕਦਾ ਹੈ ਕਿਉਂ ਜੋ ਤੁਸੀਂ ਸੱਭੇ ਮਸੀਹ ਯਿਸੂ ਵਿੱਚ ਇੱਕੋ ਹੀ ਹੋ 29ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਬਚਨ ਦੇ ਅਨੁਸਾਰ ਅਧਕਾਰੀ ਹੋ।। Phir nehcha ki hai ਇਬਰਾਨੀਆਂ ਨੂੰ 11 ; 1ਹੁਣ ਨਿਹਚਾ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਹੈ ਅਤੇ ਅਣਡਿੱਠ ਵਸਤਾਂ ਦੀ ਸਬੂਤੀ ਹੈ 2ਅਤੇ ਇਸੇ ਵਿਖੇ ਬਜ਼ੁਰਗਾਂ ਦੇ ਲਈ ਸਾਖੀ ਦਿੱਤੀ ਗਈ 3ਨਿਹਚਾ ਨਾਲ ਅਸੀਂ ਜਾਣਦੇ ਹਾਂ ਭਈ ਜਗਤ ਪਰਮੇਸ਼ੁਰ ਦੇ ਫ਼ਰਮਾਨ ਨਾਲ ਸਾਜਿਆ ਗਿਆ ਅਤੇ ਜੋ ਕੁਝ ਵੇਖਣ ਵਿੱਚ ਆਉਂਦਾ ਹੈ ਸੋ ਡਿੱਠੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ ਹੈ ਰੋਮੀਆਂ ਨੂੰ 10 ; 17 ਸੋ ਪਰਤੀਤ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ ਪਰਕਾਸ਼ ਦੀ ਪੋਥੀ 2 ; 29 ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ। ਮਰਕੁਸ 4 ;24 ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮੇਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ ਲੂਕਾ 8 ; 18 ਇਸ ਕਰਕੇ ਚੌਕਸ ਰਹੋ ਜੋ ਕਿਸ ਤਰਾਂ ਸੁਣਦੇ ਹੋ ਯਸਾਯਾਹ 55 ; 3 ਕੰਨ ਲਾਓ ਅਰ ਮੇਰੀ ਵੱਲ ਆਓ, ਸੁਣੋ ਤੇ ਤੁਹਾਡੀ ਜਾਨ ਜੀਉਂਦੀ ਰਹੇਗੀ, ਮੱਤੀ 11 ;28 ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ 1ਪ੍ਰਭੁ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਏਸ ਲਈ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ, ਭਈ ਗਰੀਬਾਂ ਨੂੰ ਖੁਸ਼ ਖਬਰੀ ਸੁਣਾਵਾਂ, ਓਸ ਮੈਨੂੰ ਘੱਲਿਆ ਹੈ, ਭਈ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਧੂਆਂ ਨੂੰ ਛੁੱਟਣ ਦਾ ਅਤੇ ਅਸੀਰਾਂ ਨੂੰ ਖੁਲ੍ਹਣ ਦਾ ਪਰਚਾਰ ਕਰਾਂ, ਯਸਾਯਾਹ 56 ; 11 ਏਹ ਕੁੱਤੇ ਬਹੁਤ ਭੁੱਖੇ ਹਨ, ਏਹ ਰੱਜਣਾ ਨਹੀਂ ਜਾਣਦੇ, ਅਤੇ ਏਹ ਅਯਾਲੀ ਸਮਝ ਨਹੀਂ ਰੱਖਦੇ, ਏਹਨਾਂ ਸਭਨਾਂ ਨੇ ਆਪਣੇ ਰਾਹ ਵੱਲ ਅਤੇ ਹਰੇਕ ਨੇ ਹਰ ਪਾਸਿਓਂ ਆਪਣੇ ਲਾਭ ਲਈ ਮੂੰਹ ਫੇਰਿਆ। ਰੋਮੀਆਂ ਨੂੰ 16 ; 17 ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਅਰਦਾਸ ਕਰਦਾ ਹਾਂ ਭਈ ਤੁਸੀਂ ਓਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਓਹਨਾਂ ਤੋਂ ਲਾਂਭੇ ਰਹੋ 18ਕਿਉਂ ਜੋ ਏਹੋ ਜੇਹੇ ਸਾਡੇ ਪ੍ਰਭੁ ਮਸੀਹ ਦੀ ਨਹੀਂ ਸਗੋਂ ਆਪਣੇ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ ਯਸਾਯਾਹ 28 ; 9 ਉਹ ਕਿਹ ਨੂੰ ਗਿਆਨ ਸਿਖਾਵੇਗਾ, ਅਤੇ ਕਿਹ ਨੂੰ ਪਰਚਾਰ ਦੀ ਸਮਝ ਦੇਵੇਗਾ? ਕੀ ਓਹਨਾਂ ਨੂੰ ਜਿਨ੍ਹਾਂ ਦਾ ਦੁੱਧ ਛੁਡਾਇਆ ਗਿਆ, ਯਾ ਜਿਹੜੇ ਦੁੱਧੀਆਂ ਤੋਂ ਅੱਡ ਕੀਤੇ ਗਏ? 10ਬਿਧ ਤੇ ਬਿਧ, ਬਿਧ ਤੇ ਬਿਧ, ਸੂਤ੍ਰ ਤੇ ਸੂਤ੍ਰ, ਸੂਤ੍ਰ ਤੇ ਸੂਤ੍ਰ, ਥੋੜਾ ਐਥੇ, ਥੋੜਾ ਉੱਥੇ!।। 11ਉਹ ਤਾਂ ਥਥਲੇ ਬੁੱਲਾਂ ਅਤੇ ਓਪਰੀ ਜ਼ਬਾਨ ਦੇ ਰਾਹੀਂ ਇਸ ਪਰਜਾ ਨਾਲ ਬੋਲੇਗਾ, 12ਜਿੰਨ੍ਹਾਂ ਨੂੰ ਓਸ ਆਖਿਆ, ਏਹ ਅਰਾਮ ਹੈ, ਹੁੱਸੇ ਹੋਏ ਨੂੰ ਅਰਾਮ ਦਿਓ, ਅਤੇ ਚੈਨ ਏਹ ਹੈ, ਪਰ ਓਹਨਾਂ ਨੇ ਸੁਣਨਾ ਨਾ ਚਾਹਿਆ। 13ਸੋ ਯਹੋਵਾਹ ਦਾ ਬੋਲ ਓਹਨਾਂ ਲਈ ਏਹ ਹੋਵੇਗਾ, ਬਿਧ ਤੇ ਬਿਧ, ਬਿਧ ਤੇ ਬਿਧ, ਸੂਤ੍ਰ ਤੇ ਸੂਤ੍ਰ, ਸੂਤ੍ਰ ਤੇ ਸੂਤ੍ਰ, ਥੋੜਾ ਐਥੇ, ਥੋੜਾ ਉੱਥੇ, ਭਈ ਓਹ ਚੱਲੇ ਜਾਣ ਤੇ ਪਿਛਾਹਾਂ ਡਿੱਗ ਪੈਣ, ਅਤੇ ਤੋੜੇ ਜਾਣ ਤੇ ਫੱਸ ਕੇ ਫੜੇ ਜਾਣ।। ਯੂਹੰਨਾ ਦੀ ਪਹਿਲੀ ਪੱਤ੍ਰੀ 2 ; 26 ਮੈਂ ਤੁਹਾਨੂੰ ਏਹ ਗੱਲਾਂ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾਇਆ ਚਾਹੁੰਦੇ ਹਨ 27ਉਹ ਮਸਹ ਜੋ ਤੁਸਾਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਭਈ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਭਨਾਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸਤ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ ਯੂਹੰਨਾ 14 ; 15 ਜੇ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ 16ਅਤੇ ਮੈਂ ਆਪਣੇ ਪਿਤਾ ਤੋਂ ਮੰਗਾਂਗਾ ਅਰ ਉਹ ਤੁਹਾਨੂੰ ਦੂਜਾ ਸਹਾਇਕ ਬਖ਼ਸ਼ੇਗਾ ਭਈ ਉਹ ਸਦਾ ਤੁਹਾਡੇ ਸੰਗ ਰਹੇ 17ਅਰਥਾਤ ਸਚਿਆਈ ਦਾ ਆਤਮਾ ਜਿਹ ਨੂੰ ਜਗਤ ਨਹੀਂ ਪਾ ਸੱਕਦਾ ਕਿਉਂ ਜੋ ਉਹ ਉਸ ਨੂੰ ਵੇਖਦਾ ਨਹੀਂ, ਨਾ ਉਸ ਨੂੰ ਜਾਣਦਾ ਹੈ। ਤੁਸੀਂ ਉਸ ਨੂੰ ਜਾਣਦੇ ਹੋ ਕਿਉਂਕਿ ਉਹ ਤੁਹਾਡੇ ਸੰਗ ਰਹਿੰਦਾ ਹੈ ਅਤੇ ਤੁਹਾਡੇ ਵਿੱਚ ਹੋਵੇਗਾ 25ਮੈਂ ਏਹ ਗਲਾਂ ਤੁਹਾਡੇ ਨਾਲ ਰਹਿੰਦਿਆਂ ਤੁਹਾਨੂੰ ਆਖੀਆਂ ਹਨ 26ਪਰ ਉਹ ਸਹਾਇਕ ਅਰਥਾਤ ਪਵਿੱਤ੍ਰ ਆਤਮਾ ਜਿਹ ਨੂੰ ਪਿਤਾ ਮੇਰੇ ਨਾਲ ਉੱਤੇ ਘੱਲੇਗਾ ਸੋ ਤੁਹਾਨੂੰ ਸੱਭੋ ਕੁਝ ਸਿਖਾਲੇਗਾ ਅਤੇ ਸੱਭੋ ਕੁਝ ਜੋ ਮੈਂ ਤੁਹਾਨੂੰ ਆਖਿਆ ਹੈ ਤੁਹਾਨੂੰ ਚੇਤੇ ਕਰਾਵੇਗਾ 27ਮੈਂ ਤੁਹਾਨੂੰ ਸ਼ਾਂਤੀ ਦੇ ਜਾਂਦਾ ਹਾਂ । ਆਪਣੀ ਸ਼ਾਂਤੀ ਮੈਂ ਤੁਹਾਨੂੰ ਦਿੰਦਾ ਹਾਂ । ਜਿਸ ਤਰਾਂ ਸੰਸਾਰ ਦਿੰਦਾ ਹੈ ਮੈਂ ਉਸ ਤਰਾਂ ਤੁਹਾਨੂੰ ਨਹੀਂ ਦਿੰਦਾ ਹਾਂ। ਤੁਹਾਡਾ ਦਿਲ ਨਾ ਘਬਰਾਵੇ ਅਤੇ ਨਾ ਡਰੇ ਤਿਮੋਥਿਉਸ ਨੂੰ ਦੂਜੀ ਪੱਤ੍ਰੀ 3 ਭੈੜੇ ਸਮੇਂ ਅਤੇ ਉਨ੍ਹਾਂ ਲਈ ਤਿਆਰੀ 1ਪਰ ਇਹ ਜਾਣ ਛੱਡ ਭਈ ਅੰਤ ਦਿਆਂ ਦਿਨਾਂ ਵਿੱਚ ਭੈੜੇ ਸਮੇਂ ਆ ਜਾਣਗੇ 2ਕਿਉਂ ਜੋ ਮਨੁੱਖ ਆਪ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ਼, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣਆਗਿਆਕਾਰ, ਨਾਸ਼ੁਕਰੇ, ਅਪਵਿੱਤਰ 3ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਕਰੜੇ, ਨੇਕੀ ਦੇ ਵੈਰੀ 4ਨਿਮਕ ਹਰਾਮ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪ੍ਰੇਮੀ ਹੋਣਗੇ 5ਭਗਤੀ ਦਾ ਰੂਪ ਧਾਰ ਕੇ ਵੀ ਉਹ ਦੀ ਸ਼ਕਤੀ ਦੇ ਇਨਕਾਰੀ ਹੋਣਗੇ, ਤੂੰ ਇਨ੍ਹਾਂ ਤੋਂ ਵੀ ਪਰੇ ਰਹੁ 6ਕਿਉਂ ਜੋ ਏਹਨਾਂ ਵਿੱਚੋਂ ਓਹ ਹਨ ਜਿਹੜੇ ਘਰੋ ਘਰ ਘੁਸ ਕੇ ਉਨ੍ਹਾਂ ਹੋਛੀਆਂ ਤੀਵੀਆਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਨਾਨਾ ਪਰਕਾਰ ਦੀਆਂ ਕਾਮਨਾਂ ਦੇ ਪਿੱਛੇ ਵਹਿ ਚਲਦੀਆਂ ਹਨ 7ਅਤੇ ਸਦਾ ਸਿੱਖਦੀਆਂ ਤਾਂ ਰਹਿੰਦੀਆਂ ਹਨ ਪਰ ਸਤ ਦੇ ਗਿਆਨ ਨੂੰ ਕਦੇ ਅੱਪੜ ਨਹੀਂ ਸੱਕਦੀਆਂ ਇਬਰਾਨੀਆਂ 8:10 · ਏਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਗਾਂ, ਉਨ੍ਹਾਂ ਦਿਨਾਂ ਦੇ ਮਗਰੋਂ, ਪ੍ਰਭੁ ਆਖਦਾ ਹੈ, — ਮੈਂ ਆਪਣੇ ਕਾਨੂੰਨ ਓਹਨਾਂ ਦਿਆਂ ਮਨਾਂ ਵਿੱਚ ਪਾਵਾਂਗਾ, ਅਤੇ ਓਹਨਾਂ ਦਿਆਂ ਹਿਰਦਿਆਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਓਹ ਮੇਰੀ ਪਰਜਾ ਹੋਣਗੇ । ਇਬਰਾਨੀਆਂ 8:11 · ਹਰ ਕੋਈ ਆਪਣੇ ਵਤਨੀ ਨੂੰ ਨਹੀਂ ਸਿਖਾਵੇਗਾ, ਨਾ ਹਰ ਕੋਈ ਆਪਣੇ ਭਾਈ ਨੂੰ, ਏਹ ਕਹਿ ਕੇ ਭਈ ਪ੍ਰਭੁ ਨੂੰ ਜਾਣੋ, ਕਿਉਂ ਜੋ ਸੱਭੇ ਮੈਨੂੰ ਜਾਣਨਗੇ, ਓਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੀਕ। ਇਬਰਾਨੀਆਂ 8:12 · ਮੈਂ ਤਾਂ ਓਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਓਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।। ਇਬਰਾਨੀਆਂ 8:13 · ਜਦੋਂ ਉਹ ਨੇ ਨਵਾਂ ਨੇਮ ਆਖਿਆ ਤਾਂ ਪਹਿਲੇ ਨੂੰ ਪੁਰਾਣਾ ਠਹਿਰਾਇਆ ਹੈ । ਪਰ ਜੋ ਕੁਝ ਪੁਰਾਣਾ ਹੋਇਆ ਅਤੇ ਚਿਰ ਕਾਲ ਦਾ ਹੈ ਉਹ ਅਲੋਪ ਹੋਣ ਦੇ ਨੇੜੇ ਹੈ ।। ੨ ਕੁਰਿੰਥੀਆਂ 5:16 · ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਸਿਆਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰਾਂ ਉਹ ਨੂੰ ਫੇਰ ਨਹੀਂ ਜਾਣਦੇ ਰੋਮੀਆਂ 6:14

  • ਕਿਉਂ ਜੋ ਤੁਹਾਡੇ ਉੱਤੇ ਪਾਪ ਦੀ ਵਾਹ ਨਾ ਚੱਲੇਗੀ ਇਸ ਲਈ ਜੋ ਤੁਸੀਂ ਸ਼ਰਾ ਦੇ ਹੇਠ ਨਹੀਂ ਸਗੋਂ ਕਿਰਪਾ ਦੇ ਹੇਠ ਹੋ ।।

· ੨ ਕੁਰਿੰਥੀਆਂ 5:17 · ਸੋ ਜੇ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਓਹ ਨਵੀਆਂ ਹੋ ਗਈਆਂ ਹਨ ਯੂਹੰਨਾ ਦੀ ਪਹਿਲੀ ਪੱਤ੍ਰੀ 4 ਪਰਮੇਸ਼ੁਰ ਪ੍ਰੇਮ ਹੈ 1 ਹੇ ਪਿਆਰਿਓ, ਹਰੇਕ ਆਤਮਾ ਦੀ ਪਰਤੀਤ ਨਾ ਕਰ ਲਓ ਸਗੋਂ ਆਤਮਿਆਂ ਨੂੰ ਪਰਖੋ ਭਈ ਓਹ ਪਰਮੇਸ਼ੁਰ ਤੋਂ ਹਨ ਕਿ ਨਹੀਂ ਕਿਉਂ ਜੋ ਬਾਹਲੇ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ ਲੂਕਾ 16 ; 16 ਤੁਰੇਤ ਅਰ ਨਬੀ ਯੂਹੰਨਾ ਤੀਕੁਰ ਸਨ । ਉਸ ਵੇਲੇ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 1 ; 9 ਇਹ ਜਾਣ ਕੇ ਜੋ ਸ਼ਰਾ ਧਰਮੀ ਦੇ ਲਈ ਨਹੀਂ ਸਗੋਂ ਸ਼ਰਾਹੀਨਾਂ ਅਤੇ ਢੀਠਾਂ ਲਈ, ਕੁਧਰਮੀਆਂ ਅਤੇ ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾ ਲਈ, ਪਿਉ ਦੇ ਮਾਰਨ ਵਾਲਿਆਂ ਅਤੇ ਮਾਂ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ 10ਹਰਾਮਕਾਰਾਂ, ਮੁੰਡੇਬਾਜ਼ਾਂ, ਮਨੁੱਖਾਂ ਦੇ ਚੁਰਾਉਣ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸੌਂਹ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਭੀ ਹੈ 5 ਪਰ ਆਗਿਆ ਦਾ ਤਾਤਪਰਜ ਉਹ ਪ੍ਰੇਮ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਅੰਤਹਕਰਨ ਅਤੇ ਨਿਸ਼ਕਪਟ ਨਿਹਚਾ ਤੋਂ ਹੁੰਦਾ ਹੈ 7 ਜਿਹੜੇ ਸ਼ਰਾ ਦੇ ਪੜ੍ਹਾਉਣ ਵਾਲੇ ਹੋਣੇ ਚਾਹੁੰਦੇ ਹਨ ਭਾਵੇਂ ਓਹ ਸਮਝਦੇ ਹੀ ਨਹੀਂ ਭਈ ਕੀ ਬੋਲਦੇ ਅਥਵਾ ਕਿਹ ਦੇ ਵਿਖੇ ਪੱਕ ਕਰ ਕੇ ਆਖਦੇ ਹਨ 4 ਅਰ ਕਹਾਣੀਆਂ ਅਤੇ ਬੇਓੜਕ ਕੁਲਪੱਤ੍ਰੀਆਂ ਉੱਤੇ ਚਿੱਤ ਨਾ ਲਾਉਣ ਜਿਹੜੀਆਂ ਪਰਮੇਸ਼ੁਰ ਦੇ ਉਸ ਪਰਬੰਧ ਨੂੰ ਨਹੀਂ ਜਿਹੜਾ ਨਿਹਚਾ ਉੱਤੇ ਬਣਿਆ ਹੋਇਆ ਹੈ ਪਰ ਸਵਾਲਾਂ ਨੂੰ ਤਰੱਕੀ ਦਿੰਦੀਆਂ ਹਨ ਗਲਾਤੀਆਂ ਨੂੰ 4 ; 16 ਫੇਰ ਕੀ ਮੈਂ ਤੁਹਾਨੂੰ ਸੱਚੀ ਗੱਲ ਆਖਣ ਨਾਲ ਤੁਹਾਡਾ ਵੈਰੀ ਬਣ ਗਿਆ? 21ਤੁਸੀਂ ਜੋ ਸ਼ਰਾ ਦੇ ਮਤਹਿਤ ਹੋਣਾ ਚਾਹੁੰਦੇ ਹੋ ਮੈਨੂੰ ਦੱਸੋਂ, ਭਲਾ, ਤੁਸੀਂ ਸ਼ਰਾ ਨੂੰ ਨਹੀਂ ਸੁਣਦੇ? 22ਕਿਉਂ ਜੋ ਇਹ ਲਿਖਿਆ ਹੋਇਆ ਹੈ ਜੋ ਅਬਰਾਹਾਮ ਦੇ ਦੋ ਪੁੱਤ੍ਰ ਹੋਏ, ਇੱਕ ਗੋੱਲੀ ਤੋਂ ਅਤੇ ਦੂਜਾ ਅਜ਼ਾਦ ਤੋਂ 23ਪਰ ਜਿਹੜਾ ਗੋੱਲੀ ਤੋਂ ਹੋਇਆ ਉਹ ਸਰੀਰ ਦੇ ਅਨੁਸਾਰ ਜੰਮਿਆ ਪਰੰਤੂ ਜਿਹੜਾ ਅਜ਼ਾਦ ਤੋਂ ਹੋਇਆ ਉਹ ਬਚਨ ਦੇ ਕਾਰਨ ਜੰਮਿਆ 24ਏਹ ਦ੍ਰਿਸ਼ਟਾਂਤ ਦੀਆਂ ਗੱਲਾਂ ਹਨ। ਅਰਥ ਇਹ ਜੋ ਏਹ ਤੀਵੀਆਂ ਦੋ ਨੇਮ ਹਨ, ਇੱਕ ਤਾਂ ਸੀਨਾ ਪਹਾੜੋਂ ਹੈ ਜੋ ਗੁਲਾਮੀ ਲਈ ਜਣਦੀ ਹੈ। ਇਹ ਹਾਜਰਾ ਹੈ 25ਅਤੇ ਇਹ ਹਾਜਰਾ ਅਰਬ ਵਿੱਚ ਸੀਨਾ ਪਹਾੜ ਹੈ ਅਤੇ ਹੁਣ ਦੀ ਯਰੂਸ਼ਲਮ ਉਹ ਦਾ ਜਵਾਬ ਹੈ ਕਿਉਂ ਜੋ ਇਹ ਆਪਣੇ ਬੱਚਿਆਂ ਸਣੇ ਗੁਲਾਮੀ ਵਿੱਚ ਪਈ ਹੈ 26ਪਰ ਯਰੂਸ਼ਲਮ ਜੋ ਉਤਾਹਾਂ ਹੈ ਉਹ ਅਜ਼ਾਦ ਹੈ, ਉਹ ਸਾਡੀ ਮਾ ਹੈ ਗਲਾਤੀਆਂ ਨੂੰ 3 ; 6 ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਬਚਨ ਦਿੱਤੇ ਗਏ ਸਨ। ਉਹ ਨਹੀਂ ਕਹਿੰਦਾ, “ਅੰਸਾਂ ਨੂੰ”, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ “ਤੇਰੀ ਅੰਸ ਨੂੰ”, ਸੋ ਉਹ ਮਸੀਹ ਹੈ 17ਹੁਣ ਮੈਂ ਇਹ ਆਖਦਾ ਹਾਂ ਭਈ ਉਸ ਨੇਮ ਨੂੰ ਜੋ ਪਰਮੇਸ਼ੁਰ ਨੇ ਅੱਗੇ ਹੀ ਬੰਨ੍ਹਿਆ ਹੈ ਸੋ ਸ਼ਰਾ ਜਿਹੜੀ ਉਸ ਤੋਂ ਚਾਰ ਸੌ ਤੀਹਾਂ ਵਰਿਹਾਂ ਦੇ ਪਿੱਛੋਂ ਆਈ ਉਸ ਨੂੰ ਅਕਾਰਥ ਨਹੀਂ ਕਰਦੀ ਭਈ ਉਹ ਬਚਨ ਅਵਿਰਥਾ ਹੋ ਜਾਵੇ 18ਕਿਉਂਕਿ ਜੇ ਅਧਕਾਰ ਸ਼ਰਾ ਤੋਂ ਹੁੰਦਾ ਤਾਂ ਫੇਰ ਬਚਨ ਤੋਂ ਨਹੀਂ, ਪਰੰਤੂ ਪਰਮੇਸ਼ੁਰ ਨੇ ਅਬਰਾਹਾਮ ਲਈ ਉਹ ਨੂੰ ਬਚਨ ਦੇ ਰਾਹੀਂ ਦਾਨ ਕੀਤਾ ਹੈ 19ਫੇਰ ਸ਼ਰਾ ਕੀ ਹੈ? ਉਹ ਅਪਰਾਧਾਂ ਦੇ ਕਾਰਨ ਨਾਲ ਰਲਾਈ ਗਈ ਕਿ ਜਿੰਨਾ ਚਿਰ ਉਹ ਅੰਸ ਜਿਹ ਨੂੰ ਬਚਨ ਦਿੱਤਾ ਹੋਇਆ ਹੈ ਨਾ ਆਵੇ ਉਹ ਬਣੀ ਰਹੇ ਅਤੇ ਉਹ ਦੂਤਾਂ ਦੇ ਰਾਹੀਂ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ 20ਹੁਣ ਵਿਚੋਲਾ ਇਕ ਦਾ ਨਹੀਂ ਹੁੰਦਾ ਪਰੰਤੂ ਪਰਮੇਸ਼ੁਰ ਇੱਕੋ ਹੈ 21ਫੇਰ ਭਲਾ, ਸ਼ਰਾ ਪਰਮੇਸ਼ੁਰ ਦਿਆਂ ਬਚਨਾਂ ਦੇ ਵਿਰੁੱਧ ਹੈ? ਕਦੇ ਨਹੀਂ ਕਿਉਂਕਿ ਜੇਕਰ ਅਜਿਹੀ ਸ਼ਰਾ ਦਿੱਤੀ ਹੋਈ ਹੁੰਦੀ ਜਿਹੜੀ ਜੀਵਨ ਦੇ ਸੱਕਦੀ ਤਾਂ ਧਰਮ ਸੱਚੀ ਮੁੱਚੀ ਸ਼ਰਾ ਤੋਂ ਪਰਾਪਤ ਹੁੰਦਾ 22ਪਰ ਧਰਮ ਪੁਸਤਕ ਨੇ ਸਭਨਾਂ ਨੂੰ ਪਾਪ ਦੇ ਹੇਠਾਂ ਬੰਦ ਕਰ ਛੱਡਿਆ ਭਈ ਉਹ ਬਚਨ ਜਿਹੜਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਮਿਲਦਾ ਹੈ ਨਿਹਚਾ ਕਰਨ ਵਾਲਿਆਂ ਨੂੰ ਦਿੱਤਾ ਜਾਵੇ।। 23ਪਰ ਨਿਹਚਾ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਨਿਹਚਾ ਦੇ ਲਈ ਜਿਹੜੀ ਪਰਗਟ ਹੋਣੀ ਸੀ ਸ਼ਰਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸਾਂ 24ਸੋ ਸ਼ਰਾ ਮਸੀਹ ਦੇ ਆਉਣ ਤੀਕੁਰ ਸਾਡੇ ਲਈ ਨਿਗਾਹਬਾਨ ਬਣੀ ਭਈ ਅਸੀਂ ਨਿਹਚਾ ਨਾਲ ਧਰਮੀ ਠਹਿਰਾਏ ਜਾਈਏ 25ਪਰ ਹੁਣ ਨਿਹਚਾ ਜੋ ਆਈ ਅਸੀਂ ਅਗਾਹਾਂ ਨੂੰ ਨਿਗਾਹਬਾਨ ਦੇ ਮਤਹਿਤ ਨਹੀਂ ਹਾਂ 26ਕਿਉਂ ਜੋ ਮਸੀਹ ਯਿਸੂ ਉੱਤੇ ਨਿਹਚਾ ਕਰਨ ਕਰਕੇ ਤੁਸੀਂ ਸੱਭੇ ਪਰਮੇਸ਼ੁਰ ਦੇ ਪੁਤ੍ਰ ਹੋ 27ਕਿਉਂ ਜੋ ਤੁਸਾਂ ਜਿਨਿੰਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਮਸੀਹ ਨੂੰ ਪਹਿਨ ਲਿਆ 28ਨਾ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਹੋ ਸੱਕਦਾ ਹੈ ਕਿਉਂ ਜੋ ਤੁਸੀਂ ਸੱਭੇ ਮਸੀਹ ਯਿਸੂ ਵਿੱਚ ਇੱਕੋ ਹੀ ਹੋ 29ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਬਚਨ ਦੇ ਅਨੁਸਾਰ ਅਧਕਾਰੀ ਹੋ।। ਗਲਾਤੀਆਂ ਨੂੰ 3 ; 2 ਮੈਂ ਤੁਹਾਥੋਂ ਨਿਰਾ ਇੰਨਾ ਮਲੂਮ ਕਰਨਾ ਚਾਹੁੰਦਾ ਹਾਂ ਭਈ ਤੁਹਾਨੂੰ ਸ਼ਰਾ ਦੇ ਕੰਮਾਂ ਤੋਂ ਆਤਮਾ ਪਰਾਪਤ ਹੋਇਆ ਅਥਵਾ ਨਿਹਚਾ ਦੇ ਸੁਨੇਹੇ ਤੋਂ? ਰੋਮੀਆਂ ਨੂੰ 1 ; 17 ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਨਿਹਚਾ ਤੋਂ ਨਿਹਚਾ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਧਰਮੀ ਨਿਹਚਾ ਤੋਂ ਜੀਉਂਦਾ ਰਹੇਗਾ। ੨ ਕੁਰਿੰਥੀਆਂ ਨੂੰ 4 ; 13 ਨਿਹਚਾ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਮੈਂ ਨਿਹਚਾ ਕੀਤੀ ਇਸ ਲਈ ਬੋਲਿਆ ਸੋ ਅਸੀਂ ਵੀ ਨਿਹਚਾ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ ਰੋਮੀਆਂ ਨੂੰ 10 ; 10 ਧਰਮ ਲਈ ਤਾਂ ਹਿਰਦੇ ਨਾਲ ਨਿਹਚਾ ਕਰੀਦੀ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕਰੀਦਾ ਹੈ ਪਤਰਸ ਦੀ ਪਹਿਲੀ ਪੱਤ੍ਰੀ 2 ; 7 ਸੋ ਉਹ ਤੁਹਾਡੇ ਲਈ ਜਿਹੜੇ ਨਿਹਚਾ ਕਰਦੇ ਹੋ ਅਮੋਲਕ ਹੈ, ਪਰ ਜਿਹੜੇ ਨਿਹਚਾ ਨਹੀਂ ਕਰਦੇ, - ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।। 8ਅਤੇ, - ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚਟਾਨ ।। ਫ਼ਿਲਿੱਪੀਆਂ ਨੂੰ 3 ; 9 ਅਤੇ ਮੈਂ ਉਸ ਵਿੱਚ ਪਾਇਆ ਜਾਵਾਂ ਅਤੇ ਮੇਰੇ ਆਪਣੇ ਧਰਮ ਸਹਿਤ ਜਿਹੜਾ ਸ਼ਰਾ ਤੋਂ ਹੁੰਦਾ ਹੈ ਸਗੋਂ ਉਸ ਧਰਮ ਸਹਿਤ ਜਿਹੜਾ ਮਸੀਹ ਉੱਤੇ ਨਿਹਚਾ ਕਰਨ ਤੋਂ ਪਾਈਦਾ ਹੈ ਅਰਥਾਤ ਉਸ ਧਰਮ ਸਹਿਤ ਜਿਹੜਾ ਪਰਮੇਸ਼ੁਰ ਦੀ ਵੱਲੋਂ ਨਿਹਚਾ ਦੇ ਰਾਹੀਂ ਪਰਾਪਤ ਹੁੰਦਾ ਹੈ ਰੋਮੀਆਂ ਨੂੰ 4 ‘; 16 ਇਸ ਕਾਰਨ ਉਹ ਨਿਹਚਾ ਤੋਂ ਹੋਇਆ ਭਈ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਕਰਾਰ ਸਾਰੀ ਅੰਸ ਦੇ ਲਈ ਪੱਕਾ ਰਹੇ, ਨਿਰਾ ਉਸ ਅੰਸ ਦੇ ਲਈ ਨਹੀਂ ਜਿਹੜੀ ਸ਼ਰਾ ਵਾਲੀ ਹੈ ਪਰੰਤੂ ਉਹ ਦੇ ਲਈ ਭੀ ਜਿਹੜੀ ਅਬਰਾਹਾਮ ਜਹੀ ਨਿਹਚਾ ਰੱਖਦੀ ਹੈ (ਉਹ ਅਸਾਂ ਸਭਨਾਂ ਦਾ ਪਿਤਾ ਹੈ 17ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ) ਲੂਕਾ 1 ; 26 ਛੇਂਵੇ ਮਹੀਨੇ ਜਿਬਰਾਏਲ ਦੂਤ ਪਰਮੇਸ਼ੁਰ ਦੀ ਵੱਲੋਂ ਨਾਸਰਤ ਨਾਮੇ ਗਲੀਲ ਦੇ ਇੱਕ ਨਗਰ ਵਿੱਚ 27ਇੱਕ ਕੁਆਰੀ ਦੇ ਕੋਲ ਭੇਜਿਆ ਗਿਆ ਜਿਹ ਦੀ ਕੁੜਮਾਈ ਯੂਸੁਫ਼ ਕਰਕੇ ਦਾਊਦ ਦੇ ਘਰਾਣੇ ਦੇ ਇੱਕ ਪੁਰਸ਼ ਨਾਲ ਹੋਈ ਸੀ ਅਰ ਉਸ ਕੁਆਰੀ ਦਾ ਨਾਉਂ ਸੀ ਮਰਿਯਮ 28ਅਤੇ ਉਸ ਨੇ ਉਹ ਦੇ ਕੋਲ ਅੰਦਰ ਆਣ ਕੇ ਕਿਹਾ, ਵਧਾਇਓਂ ਜਿਹ ਦੇ ਉੱਤੇ ਕਿਰਪਾ ਹੋਈ! ਪ੍ਰਭੁ ਤੇਰੇ ਨਾਲ ਹੈ 34ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿੱਕੁਰ ਹੋਵੇਗਾ ਜਦ ਮੈਂ ਪੁਰਸ਼ ਨੂੰ ਨਹੀਂ ਜਾਣਦੀ 35ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤ੍ਰ ਆਤਮਾ ਤੇਰੇ ਉੱਪਰ ਆਵੇਗਾ ਅਰ ਅੱਤ ਮਹਾਨ ਦੀ ਕੁਦਰਤ ਤੇਰੇ ਉੱਤੇ ਛਾਇਆ ਕਰੇਗੀ ਇਸ ਕਰਕੇ ਜਿਹੜਾ ਜੰਮੇਗਾ ਉਹ ਪਵਿੱਤ੍ਰ ਅਤੇ ਪਰਮੇਸ਼ੁਰ ਦਾ ਪੁੱਤ੍ਰ ਕਹਾਵੇਗਾ 37ਕਿਉਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ 38ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੁ ਦੀ ਬਾਂਦੀ ਹਾਂ, ਮੇਰੇ ਨਾਲ ਤੇਰੇ ਆਖੇ ਅਨੁਸਾਰ ਹੋਵੇ। ਤਦ ਦੂਤ ਉਹ ਦੇ ਕੋਲੋਂ ਚੱਲਿਆ ਗਿਆ।। Mariam andar v khuda walo ohi iman di ruh si jis iman di ruh nal ਉਤਪਤ 1 ; 3 ਪਰਮੇਸ਼ੁਰ ਨੇ ਆਖਿਆ ਕਿ ਚਾਨਣ ਹੋਵੇ ਤਾਂ ਚਾਨਣ ਹੋ ਗਿਆ ਇਬਰਾਨੀਆਂ ਨੂੰ 11 ; 3 ਨਿਹਚਾ ਨਾਲ ਅਸੀਂ ਜਾਣਦੇ ਹਾਂ ਭਈ ਜਗਤ ਪਰਮੇਸ਼ੁਰ ਦੇ ਫ਼ਰਮਾਨ ਨਾਲ ਸਾਜਿਆ ਗਿਆ ਅਤੇ ਜੋ ਕੁਝ ਵੇਖਣ ਵਿੱਚ ਆਉਂਦਾ ਹੈ ਸੋ ਡਿੱਠੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ ਹੈ ੨ ਕੁਰਿੰਥੀਆਂ ਨੂੰ 4 ; 6 ਕਿਉਂ ਜੋ ਪਰਮੇਸ਼ੁਰ ਜਿਹ ਨੇ ਆਖਿਆ ਸੀ ਜੋ ਅਨ੍ਹੇਰਿਓਂ ਚਾਨਣ ਚਮਕੇ ਉਹ ਸਾਡਿਆਂ ਮਨਾਂ ਵਿੱਚ ਚਮਕਿਆ ਭਈ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਮੁਖ ਵਿੱਚ ਪਰਕਾਸ਼ ਕਰੇ।। 7ਪਰ ਇਹ ਖ਼ਜਾਨਾ ਸਾਡੇ ਕੋਲ ਮਿੱਟੀ ਦਿਆਂ ਡਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦਾ ਅੱਤ ਵੱਡਾ ਮਹਾਤਮ ਪਰਮੇਸ਼ੁਰ ਦੀ ਵੱਲੋਂ, ਨਾ ਸਾਡੀ ਵੱਲੋਂ, ਮਲੂਮ ਹੋਵੇ 8ਅਸੀਂ ਸਭ ਪਾਸਿਓ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਦੁਬਧਾ ਵਿੱਚ ਹਾਂ ਪਰ ਹੱਦੋਂ ਵਧ ਨਹੀਂ 9ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ 10ਅਸੀਂ ਯਿਸੂ ਦੇ ਮਰਨ ਨੂੰ ਆਪਣੀ ਦੇਹ ਵਿੱਚ ਸਦਾ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੀ ਦੇਹ ਵਿੱਚ ਪਰਗਟ ਹੋਵੇ 11ਕਿਉਂਕਿ ਅਸੀਂ ਜੋ ਜੀਉਂਦੇ ਹਾਂ ਸੋ ਨਿੱਤ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਭਈ ਯਿਸੂ ਦਾ ਜੀਵਨ ਭੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ 12ਸੋ ਮੌਤ ਤਾਂ ਸਾਡੇ ਵਿੱਚ ਪਰ ਜੀਵਨ ਤੁਹਾਡੇ ਵਿੱਚ ਪੋਹੰਦਾ ਹੈ 13ਨਿਹਚਾ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਮੈਂ ਨਿਹਚਾ ਕੀਤੀ ਇਸ ਲਈ ਬੋਲਿਆ ਸੋ ਅਸੀਂ ਵੀ ਨਿਹਚਾ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ ੨ ਕੁਰਿੰਥੀਆਂ ਨੂੰ 3 ; 2 ਸਾਡੀ ਚਿੱਠੀ ਤੁਸੀਂ ਹੋ ਜਿਹੜੀ ਸਾਡਿਆਂ ਹਿਰਦਿਆਂ ਵਿੱਚ ਲਿਖੀ ਹੋਈ ਹੈ ਜਿਹ ਨੂੰ ਸੱਭੇ ਮਨੁੱਖ ਜਾਣਦੇ ਅਤੇ ਪੜ੍ਹਦੇ ਹਨ 3ਪਰਤੱਖ ਹੈ ਭਈ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਟਹਿਲ ਦੀ ਰਾਹੀਂ ਸਿਆਹੀ ਨਾਲ ਨਹੀਂ ਸਗੋਂ zinda khuda ਦੇ ਆਤਮਾ ਨਾਲ ਲਿਖੀ ਹੋਈ ਹੈ, ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਹਿਰਦਿਆਂ ਦੀਆਂ ਪੱਟੀਆਂ ਉੱਤੇ।। 4ਅਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਦੇ ਤੇ ਅਜਿਹਾ ਭੋਰਸਾ ਰੱਖਦੇ ਹਾਂ 5ਇਹ ਨਹੀਂ ਭਈ ਅਸੀਂ ਆਪ ਤੋਂ ਇਸ ਜੋਗੇ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਜੋਗਤਾ ਪਰਮੇਸ਼ੁਰ ਵੱਲੋਂ ਹੈ 6ਜਿਹ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਲਿਖਤ ਦੇ ਸੇਵਕ ਨਹੀਂ ਸਗੋਂ ਆਤਮਾ ਦੇ ਕਿਉਂ ਜੋ ਲਿਖਤ ਮਾਰ ਸੁੱਟਦੀ ਪਰ ਆਤਮਾ ਜੁਆਲਦਾ ਹੈ 7ਪਰੰਤੂ ਜੇ ਮੌਤ ਦੀ ਸੇਵਕਾਈ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਭਈ ਮੂਸਾ ਦੇ ਮੁਖ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ ਇਸਾਰਏਲ ਦਾ ਵੰਸ਼ ਉਹ ਦੇ ਮੁਖ ਵੱਲ ਤੱਕ ਨਾ ਸੱਕਿਆ, 8ਤਾਂ ਆਤਮਾ ਦੀ ਸੇਵਕਾਈ ਏਦੂੰ ਵਧ ਕੇ ਤੇਜ ਨਾਲ ਕਿੱਕੁਰ ਨਾ ਹੋਵੇਗੀ? 9ਕਿਉਂਕਿ ਜੇ ਦੋਸ਼ੀ ਠਹਿਰਾਉਣ ਦੀ ਸੇਵਕਾਈ ਤੇਜ ਰੂਪ ਹੈ ਤਾਂ ਧਰਮ ਦੀ ਸੇਵਕਾਈ ਬਹੁਤ ਹੀ ਵਧ ਕੇ ਤੇਜ ਨਾਲ ਹੋਵੇਗੀ 10ਉਹ ਜੋ ਤੇਜਵਾਨ ਕੀਤੀ ਹੋਈ ਸੀ ਸੋ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਨਾ ਰਹੀ 11ਕਿਉਂਕਿ ਜੇ ਉਹ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਥਿਰ ਰਹਿਣ ਵਾਲੀ ਹੈ ਕਿੰਨੀ ਵਧੀਕ ਤੇਜ ਨਾਲ ਹੋਵੇਗੀ!।। 12ਉਪਰੰਤ ਜਦੋਂ ਸਾਨੂੰ ਐਡੀ ਆਸ ਹੈ ਤਦੋਂ ਅਸੀਂ ਵੱਡੇ ਨਿਧੜਕ ਬੋਲਦੇ ਹਾਂ 13ਅਤੇ ਮੂਸਾ ਵਾਂਙੁ ਨਹੀਂ ਜਿਹ ਨੇ ਆਪਣੇ ਮੁਖ ਉੱਤੇ ਪੜਦਾ ਕੀਤਾ ਭਈ ਇਸਰਾਏਲ ਦਾ ਵੰਸ ਉਸ ਅਲੋਪ ਹੋਣ ਵਾਲੇ ਦਾ ਓੜਕ ਨਾ ਵੇਖੇ 14ਪਰ ਓਹਨਾਂ ਦੀ ਬੁੱਧ ਮੋਟੀ ਹੋ ਗਈ ਕਿਉਂ ਜੋ ਅੱਜ ਤੋੜੀ ਪੁਰਾਣੇ ਨੇਮ ਦੇ ਪੜਨ ਵਿੱਚ ਉਹੋ ਪੜਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਅਲੋਪ ਹੋ ਜਾਂਦਾ ਹੈ 15ਸਗੋਂ ਅੱਜ ਤੀਕ ਜਦ ਕਦੇ ਮੂਸਾ ਦਾ ਗ੍ਰੰਥ ਪੜਿਆ ਜਾਂਦਾ ਹੈ ਤਾਂ ਪੜਦਾ ਓਹਨਾਂ ਦੇ ਦਿਲ ਉੱਤੇ ਪਿਆ ਰਹਿਦਾ ਹੈ 16ਪਰ ਜਾਂ ਕੋਈ ਪ੍ਰਭੁ ਦੀ ਵੱਲ ਫਿਰੇਗਾ ਤਾਂ ਉਹ ਪੜਦਾ ਚੁਫੇਰਿਓਂ ਚੁੱਕ ਲਿਆ ਜਾਵੇਗਾ 17ਹੁਣ ਉਹ ਪ੍ਰਭੁ ਤਾਂ ਆਤਮਾ ਹੈ ਅਰ ਜਿੱਥੇ ਕਿੱਤੇ ਪ੍ਰੁਭੁ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ 18ਪਰ ਅਸੀਂ ਸਭ ਅਣਕੱਜੇ ਮੁਖ ਨਾਲ ਪ੍ਰਭੁ ਦੇ ਤੇਜ ਦਾ ਮਾਨੋ ਸ਼ੀਸੇ ਵਿੱਚ ਪ੍ਰਤਿਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੀਕ ਜਿਵੇਂ ਪ੍ਰਭੁ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।। ੧ ਕੁਰਿੰਥੀਆਂ ਨੂੰ 13 ; 13ਹੁਣ ਤਾਂ ਨਿਹਚਾ, ਆਸ਼, ਪ੍ਰੇਮ, ਏਹ ਤਿੰਨੇ ਰਹਿੰਦੇ ਹਨ ਪਰ ਏਹਨਾਂ ਵਿੱਚੋਂ ਉੱਤਮ ਪ੍ਰੇਮ ਹੀ ਹੈ।। ਮੱਤੀ 22 ; 34 ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਤਦ ਓਹ ਇੱਕ ਥਾਂ ਇਕੱਠੇ ਹੋਏ 35ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜਿਹੜਾ ਸ਼ਰਾ ਦਾ ਸਿਖਲਾਉਣ ਵਾਲਾ ਸੀ ਉਹ ਦੇ ਪਰਤਾਉਣ ਲਈ ਸਵਾਲ ਕੀਤਾ 36ਜੋ ਗੁਰੂ ਜੀ ਤੁਰੇਤ ਵਿੱਚ ਵੱਡਾ ਹੁਕਮ ਕਿਹੜਾ ਹੈ? 37ਅਤੇ ਉਹ ਨੇ ਉਸ ਨੂੰ ਕਿਹਾ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ 38ਵੱਡਾ ਅਤੇ ਪਹਿਲਾ ਹੁਕਮ ਇਹੋ ਹੈ 39ਅਤੇ ਦੂਆ ਇਹ ਦੇ ਵਾਂਙੁ ਹੈ ਕਿ ਤੂੰ ਆਪਣੇ ਗਆਂਢੀ ਨੂੰ ਆਪਣੇ ਜਿਹਾ ਪਿਆਰ ਕਰ 40ਇਨ੍ਹਾਂ ਦੋਹਾਂ ਹੁਕਮਾਂ ਉੱਤੇ ਸਾਰੀ ਤੁਰੇਤ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।। ਗਲਾਤੀਆਂ ਨੂੰ 5 ; 14 ਕਿਉਂ ਜੋ ਸਾਰੀ ਸ਼ਰਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਭਈ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ ਰੋਮੀਆਂ ਨੂੰ 3 ; 27 ਸੋ ਹੁਣ ਘਮੰਡ ਕਿੱਥੇ? ਉਹ ਤਾਂ ਰਹਿ ਗਿਆ। ਕਿਹੋ ਜਿਹੀ ਬਿਧੀ ਨਾਲ? ਭਲਾ, ਕਰਮਾਂ ਦੀ ? ਨਹੀਂ। ਸਗੋਂ ਨਿਹਚਾ ਦੀ ਬਿਧੀ ਨਾਲ 28ਇਸ ਲਈ ਅਸੀਂ ਇਹ ਵਿਚਾਰਦੇ ਹਾਂ ਭਈ ਮਨੁੱਖ ਸ਼ਰਾ ਦੇ ਕਰਮਾਂ ਦੇ ਬਾਝੋਂ ਨਿਹਚਾ ਹੀ ਨਾਲ ਧਰਮੀ ਠਹਿਰਾਇਆ ਜਾਂਦਾ ਹੈ 29ਅਥਵਾ ਕੀ ਪਰਮੇਸ਼ੁਰ ਨਿਰਾ ਯਹੂਦੀਆਂ ਦਾ ਹੈ ਅਤੇ ਪਰਾਈਆਂ ਕੌਮਾਂ ਦਾ ਨਹੀਂ? ਆਹੋ, ਪਰਾਈਆਂ ਕੌਮਾਂ ਦਾ ਭੀ ਹੈ 30ਕਿਉਂ ਜੋ ਪਰਮੇਸ਼ੁਰ ਇੱਕੋ ਹੈ ਜਿਹੜਾ ਸੁੰਨਤੀਆਂ ਨੂੰ ਨਿਹਚਾ ਤੋਂ ਅਤੇ ਅਸੁੰਨਤੀਆਂ ਨੂੰ ਨਿਹਚਾ ਹੀ ਦੇ ਕਾਰਨ ਧਰਮੀ ਠਹਿਰਾਵੇਗਾ ਰੋਮੀਆਂ ਨੂੰ 10 1 ਹੇ ਭਰਾਵੋ, ਮੇਰੇ ਮਨ ਦੀ ਚਾਹ ਅਤੇ ਮੇਰੀ ਬੇਨਤੀ ਪਰਮੇਸ਼ੁਰ ਦੇ ਅੱਗੇ ਓਹਨਾਂ ਦੀ ਮੁਕਤੀ ਲਈ ਹੈ 2ਮੈਂ ਓਹਨਾਂ ਦੀ ਸਾਖੀ ਵੀ ਭਰਦਾ ਹਾਂ ਭਈ ਓਹਨਾਂ ਨੂੰ ਪਰਮੇਸ਼ੁਰ ਲਈ ਅਣਖ ਤਾਂ ਹੈ ਪਰ ਸਮਝ ਨਾਲ ਨਹੀਂ 3ਕਿਉਂ ਜੋ ਪਰਮੇਸ਼ੁਰ ਦੇ ਧਰਮ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਰਮ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰ ਕੇ ਓਹ ਪਰਮੇਸ਼ੁਰ ਦੇ ਧਰਮ ਦੇ ਅਧੀਨ ਨਾ ਹੋਵੇ 4ਕਿਉਂ ਜੋ ਧਰਮ ਲਈ ਮਸੀਹ ਹਰੇਕ ਨਿਹਚਾ ਕਰਨ ਵਾਲੇ ਦੇ ਲਈ ਸ਼ਰਾ ਦਾ ਅੰਤ ਹੈ 5ਮੂਸਾ ਲਿਖਦਾ ਹੈ ਭਈ ਜਿਹੜਾ ਮਨੁੱਖ ਉਸ ਧਰਮ ਨੂੰ ਪੂਰਿਆਂ ਕਰਦਾ ਹੈ ਜੋ ਸ਼ਰਾ ਤੋਂ ਹੈ ਉਹ ਉਸ ਨਾਲ ਜੀਵੇਗਾ 6ਪਰ ਉਹ ਧਰਮ ਜੋ ਨਿਹਚਾ ਤੋਂ ਹੈ ਇਉਂ ਕਹਿੰਦਾ ਹੈ ਭਈ ਆਪਣੇ ਚਿੱਤ ਵਿੱਚ ਇਹ ਨਾ ਆਖ ਜੋ ਅਕਾਸ਼ ਉੱਤੇ ਕੌਣ ਚੜ੍ਹੇਗਾ ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈ? 7ਯਾ ਅਥਾਹ ਕੁੰਡ ਵਿੱਚ ਕੌਣ ਉਤਰੇਗਾ ਅਰਥਾਤ ਮਸੀਹ ਨੂੰ ਮੁਰਦਿਆਂ ਵਿੱਚੋਂ ਉਠਾ ਲਿਆਉਣ ਲਈ? 8ਪਰ ਕੀ ਆਖਦਾ ਹੈ? ਬਾਣੀ ਤੇਰੇ ਕੋਲ ਤੇਰੇ ਮੂੰਹ ਵਿੱਚ ਅਤੇ ਤੇਰੇ ਮਨ ਵਿੱਚ ਹੈ। ਇਹ ਤਾਂ ਓਸ ਨਿਹਚਾ ਦੀ ਬਾਣੀ ਹੈ ਜਿਹ ਦਾ ਅਸੀਂ ਪਰਚਾਰ ਕਰਦੇ ਹਾਂ 9ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੁ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਹਿਰਦੇ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤਾਂ ਤੂੰ ਬਚਾਇਆ ਜਾਵੇਂਗਾ 10ਧਰਮ ਲਈ ਤਾਂ ਹਿਰਦੇ ਨਾਲ ਨਿਹਚਾ ਕਰੀਦੀ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕਰੀਦਾ ਹੈ 11ਧਰਮ ਪੁਸਤਕ ਇਉਂ ਕਹਿੰਦਾ ਹੈ ਭਈ ਜੋ ਕੋਈ ਓਸ ਉੱਤੇ ਨਿਹਚਾ ਕਰੇ ਉਹ ਲੱਜਿਆਵਾਨ ਨਾ ਹੋਵੇਗਾ




5 views0 comments

Recent Posts

See All

Comments


bottom of page